ਪੰਜਾਬੀ ਬਾਣੀ, 14 ਜੁਲਾਈ 2025। Patiala News: ਪੰਜਾਬ (Punjab) ਦਾ ਮਾਹੌਲ ਦਿਨੋ ਵਿਗੜਦਾ ਨਜ਼ਰ ਆ ਰਿਹਾ ਹਰ ਰੋਜ਼ ਪੰਜਾਬ ਵਿੱਚ ਕੋਈ ਨਾ ਕਤਲ ਹੋ ਰਿਹਾ। ਪਟਿਆਲਾ ਤੋਂ ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਪਟਿਆਲਾ (Patiala) ਦੇ ਪਿੰਡ ਕਰਹਾਲੀ ਸਾਹਿਬ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਨੌਜਵਾਨ ਮਨਪ੍ਰੀਤ ਸਿੰਘ (29 ਸਾਲ) ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦੇ ਭਰਾ ਗੁਰਬੀਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦਾ ਪਿੰਡ ਦੇ ਹੀ ਰਹਿਣ ਵਾਲੇ ਬਲਕਾਰ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਤਕਰੀਬਨ ਇੱਕ ਮਹੀਨਾ ਪਹਿਲਾਂ ਝਗੜਾ ਹੋਇਆ ਸੀ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਲੰਘੀ ਰਾਤ ਕਰੀਬ ਸਾਢੇ ਨੌਂ ਵਜੇ ਮਨਪ੍ਰੀਤ ਸਿੰਘ ਆਪਣੇ ਖੇਤ ਤੋਂ ਘਰ ਆ ਰਿਹਾ ਸੀ। ਗਿਣੀ-ਮਿਥੀ ਸਾਜ਼ਿਸ਼ ਤਹਿਤ ਬਲਕਾਰ ਸਿੰਘ, ਗੁਰਬਿੰਦਰ ਸਿੰਘ, ਲਾਡੀ, ਗੁਰਧਿਆਨ ਸਿੰਘ ਆਦਿ ਨੇ ਉਸ ਦਾ ਕਤਲ ਕਰ ਦਿੱਤਾ। ਇਸ ਸੰਬੰਧ ’ਚ ਜਦੋਂ ਥਾਣਾ ਪਸਿਆਣਾ ਦੇ ਇੰਚਾਰਜ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਨੇ ਕਿਹਾ ਕਿ ਬੀਤੀ ਰਾਤ ਪਿੰਡ ’ਚ ਝਗੜਾ ਹੋਇਆ ਸੀ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।