ਪੰਜਾਬੀ ਬਾਣੀ, 22 ਜੁਲਾਈ 2025।Punjab News: ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann)ਵੱਲੋਂ ਕੈਬਨਿਟ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿਗ ਨੀਤੀ ਨੂੰ ਲੈ ਕੇ ਵਿਚਾਰ ਚਰਚਾ ਹੋਈ ਹੈ। ਜਿਸ ਵਿੱਚ ਫੈਸਲਾ ਹੋਇਆ ਕਿ ਪਲਾਟ ਮਿਲਣ ਤੱਕ ਕਿਸਾਨ ਨੂੰ ਸਰਕਾਰ ਵਲੋਂ ਸਾਲਾਨਾ 1 ਲੱਖ ਰੁਪਏ ਮਿਲਣਗੇ।
ਦੱਸ ਦੇਈਏ ਕਿ ਕਿਸਾਨ ਨੂੰ ਮਿਲਣ ਵਾਲੇ ਕਿਰਾਏ ਵਿੱਚ 5 ਗੁਣਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਯੋਜਨਾ ਵਿੱਚ ਸ਼ਾਮਿਲ ਹੋਣ ਦੀ ਸਹਿਮਤੀ ‘ਤੇ ਵੀ ਕਿਸਾਨ ਨੂੰ 50 ਹਜ਼ਾਰ ਰੁਪਏ ਦਾ ਚੈਕ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਿਸਾਨ ਨੂੰ ਮਿਲਣ ਵਾਲੇ 1 ਲੱਖ ਰੁਪਏ ਸਾਲਾਨਾ ਕਿਰਾਏ ਵਿੱਚ ਹਰ ਸਾਲ 10 ਫੀਸਦੀ ਵਾਧਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਉਨ੍ਹਾਂ ਕਿਸਾਨਾਂ ਲਈ ਇੱਕ ਯੋਜਨਾ ਬਣਾਈ ਹੈ ਜਿਨ੍ਹਾਂ ਦੀ ਜ਼ਮੀਨ ਇੱਕ ਏਕੜ ਤੋਂ ਘੱਟ ਐਕੁਆਇਰ ਕੀਤੀ ਜਾਣੀ ਹੈ। ਉਨ੍ਹਾਂ ਨੂੰ ਇਸ ਲਈ ਪਲਾਟ ਦਿੱਤੇ ਗਏ ਹਨ। ਜੇ ਕੋਈ ਵਿਅਕਤੀ ਵਪਾਰਕ ਪਲਾਟ ਨਹੀਂ ਲੈਣਾ ਚਾਹੁੰਦਾ ਹੈ, ਤਾਂ ਉਸਦਾ ਰਿਹਾਇਸ਼ੀ ਖੇਤਰ ਵਧਾਇਆ ਜਾਵੇਗਾ। ਇਸ ਯੋਜਨਾ ਵਿੱਚ ਕਿਸਾਨਾਂ ਨੂੰ ਜ਼ਮੀਨ ਦੇ ਬਦਲੇ ਜ਼ਮੀਨ ਦਿੱਤੀ ਜਾਣੀ ਹੈ।
10 ਫ਼ੀਸਦੀ ਵਾਧਾ ਹੋਵੇਗਾ
ਦੱਸ ਦਈਏ ਕਿ ਪੰਜਾਬ ਦੇ 164 ਪਿੰਡਾਂ ’ਚ ‘ਲੈਂਡ ਪੂਲਿੰਗ ਨੀਤੀ’ ਤਹਿਤ 65,533 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਹੈ। ਪੰਜਾਬ ਸਰਕਾਰ ਮੁਤਾਬਕ ਇਸ ਨੀਤੀ ਤਹਿਤ ਜਦੋਂ ਤੱਕ ਜ਼ਮੀਨ ’ਤੇ ਵਿਕਾਸ ਦੇ ਕੰਮ ਸ਼ੁਰੂ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਇਸ ਜ਼ਮੀਨ ’ਤੇ ਖੇਤੀ ਦੇ ਕੰਮ ਜਾਰੀ ਰੱਖ ਸਕਣਗੇ। ਜਦੋਂ ਵਿਕਾਸ ਕੰਮ ਸ਼ੁਰੂ ਹੋ ਜਾਣਗੇ ਤਾਂ ਉਸ ਵਕਤ ਹੀ ਇਹ ਰਕਮ 50 ਹਜ਼ਾਰ ਤੋਂ ਵਧਾ ਕੇ ਇੱਕ ਲੱਖ ਰੁਪਏ ਪ੍ਰਤੀ ਏਕੜ ਕਰ ਦਿੱਤੀ ਜਾਵੇਗੀ।

ਇਸ ਰਕਮ ਵਿੱਚ ਸਲਾਨਾ 10 ਫ਼ੀਸਦੀ ਵਾਧਾ ਹੋਵੇਗਾ। ਇਹ ਬੜ੍ਹੌਤਰੀ ਵਾਲੀ ਰਕਮ ਵਿਕਾਸ ਕੰਮਾਂ ਦੇ ਪੂਰਾ ਹੋਣ ਤੱਕ ਲਗਾਤਾਰ ਦਿੱਤੀ ਜਾਂਦੀ ਰਹੇਗੀ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਸੂਬੇ ਦੇ ਕਈ ਪੰਚਾਂ ਅਤੇ ਸਰਪੰਚਾਂ ਨਾਲ ਚੰਡੀਗੜ੍ਹ ਵਿੱਚ ਮੁਲਾਕਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਯੋਜਨਾ ਬਾਰੇ ਫੀਡਬੈਕ ਵੀ ਲਈ ਗਈ ਹੈ। ਇਸ ਤੋਂ ਬਾਅਦ ਇਸ ਯੋਜਨਾ ਵਿੱਚ ਕੁਝ ਬਦਲਾਅ ਵੀ ਕੀਤੇ ਗਏ ਹਨ।