Punjab News: ਬੇਅਦਬੀ ਕਰਨ ਵਾਲਿਆਂ ਨੂੰ ਲੈ ਕੇ SGPC ਨੇ ਦਿੱਤਾ ਵੱਡਾ ਬਿਆਨ, ਪੜ੍ਹੋ

ਪੰਜਾਬੀ ਬਾਣੀ, 9 ਜੁਲਾਈ 2025। Punjab News: ਆਏ ਦਿਨ ਪੰਜਾਬ (Punjab) ਵਿੱਚ ਬੇਅਦਬੀ ਦੇ ਮੁੱਦੇ ਦੇਖਣ ਨੂੰ ਮਿਲਦੇ ਰਹਿੰਦੇ ਹਨ। ਜਿਸ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਜਿਸ ਦੌਰਾਨ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Bhagwant Singh Mann CM Punjab

 

ਨੋਟੀਫਿਕੇਸ਼ਨ ਜਾਰੀ

ਜਿਸਦੇ ਚਲਦਿਆਂ ਵਿਧਾਨ ਸਭਾ ਵੱਲੋਂ ਸੈਸ਼ਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO

ਪੰਜਾਬ ਸਰਕਾਰ ਵੱਲੋਂ ਸੱਦੇ ਜਾ ਰਹੇ ਸੈਸ਼ਨ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ’ਤੇ ਸਜ਼ਾ ਘੱਟੋ ਘੱਟ ਮੌਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂ ਇਹ ਘਟਨਾਵਾ ਨਹੀਂ ਰੁਕਣਗੀਆਂ, ਹਾਲਾਂਕਿ ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਇਸ ਨੂੰ ਰਾਜਨੀਤਿਕ ਲਈ ਨਹੀਂ ਵਰਤਿਆ ਜਾਣਾ ਚਾਹੀਦਾ ਹੈ।

295ਏ ’ਚ ਸੋਧ

ਇਸ ਤੇ ਭਾਈ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਲ 2015 ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਵੀ ਬਿੱਲ ਲਿਆਂਦਾ ਗਿਆ ਸੀ ਪਰ ਉਸ ਵੇਲੇ ਧਾਰਾ 295ਏ ’ਚ ਸੋਧ ਕੀਤੀ ਗਈ ਅਤੇ ਸਖਤ ਕਾਨੂੰਨ ਬਣਾਇਆ ਗਿਆ ਸੀ ਪਰ ਅੱਜ ਤੱਕ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਈ ਘਟਨਾ ਸਮੇਤ ਬੇਅਦਬੀ ਦੇ ਕਿਸੇ ਵੀ ਮਾਮਲੇ ਦੀ ਸਹੀ ਜਾਂਚ ਕਰਕੇ ਕਿਸੇ ਵੀ ਦੋਸ਼ੀ ਨੂੰ ਸਖ਼ਤ ਸਜ਼ਾ ਨਹੀਂ ਦਿੱਤੀ ਗਈ।

ਵਿਸ਼ੇਸ਼ ਇਜਲਾਸ

ਇਸ ਸਾਲ ਦਾ ਇਹ ਦੂਜਾ ਮੌਕਾ ਹੈ ਜਦੋਂ ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਇਜਲਾਸ ਬੁਲਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਭਾਖੜਾ ਦੇ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਹੋਇਆ ਸੀ, ਤਾਂ ਸਰਕਾਰ ਨੇ ਪਹਿਲਾਂ 2 ਮਈ ਨੂੰ ਸਰਬ-ਪਾਰਟੀ ਮੀਟਿੰਗ ਬੁਲਾਈ ਸੀ।

ਇਸ ਦੇ ਨਾਲ ਹੀ, ਹੁਣ ਬੇਅਦਬੀ ਦੇ ਮੁੱਦੇ ‘ਤੇ ਸੈਸ਼ਨ ਬੁਲਾਇਆ ਜਾ ਰਿਹਾ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਵੀ ਜਦੋਂ ਸੰਸਦ ਦਾ ਬਜਟ ਸੈਸ਼ਨ ਹੋਇਆ ਸੀ, ਤਾਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਇਸ ਸਬੰਧੀ ਸਖ਼ਤ ਕਾਨੂੰਨ ਬਣਾਇਆ ਜਾਵੇ।

 

Leave a Comment