ਪੰਜਾਬੀ ਬਾਣੀ, 21 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਅੰਮ੍ਰਿਤਸਰ (Amritsar) ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿੱਚ ਇੱਕ ਵਕੀਲ ‘ਤੇ ਅਣਜਾਣ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ।
ਦੱਸ ਦੇਈਏ ਕਿ ਪੀੜਤ ਦੀ ਪਹਿਚਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਘਰੋਂ ਅੰਮ੍ਰਿਤਸਰ ਅਦਾਲਤ ਵੱਲ ਜਾ ਰਹੇ ਸਨ।ਰਸਤੇ ਵਿੱਚ ਪਹਿਲਾਂ ਤੋਂ ਘਾਤ ਲਾਈ ਬੈਠੇ ਤਿੰਨ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ‘ਤੇ ਧੜਾਧੜ ਗੋਲੀਆਂ ਚਲਾਈਆਂ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਦੱਸਿਆ ਜਾ ਰਿਹਾ ਹੈ ਕਿ ਹਮਲੇ ‘ਚ ਵਕੀਲ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸ਼ੁਰੂਆਤੀ ਜਾਂਚ ‘ਚ ਇਹ ਮਾਮਲਾ ਇੱਕ ਯੋਜਨਾਬੱਧ ਸਾਜ਼ਿਸ਼ ਦੱਸਿਆ ਜਾ ਰਿਹਾ ਹੈ।