Amritsar News: ਸ੍ਰੀ ਦਰਬਾਰ ਸਾਹਿਬ ‘ਤੇ RDX ਹਮਲੇ ਦੀਆਂ SGPC ਨੂੰ ਹੁਣ ਤਕ ਮਿਲ ਚੁੱਕੀਆਂ ਨੇ ਪੰਜ ਈਮੇਲਾਂ

ਪੰਜਾਬੀ ਬਾਣੀ, 16 ਜੁਲਾਈ 2025। Amritsar News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਹਰਿਮੰਦਰ ਸਾਹਿਬ (Harmandir Sahib) ਤੇ ਆਰਡੀਐਕਸ (RDX) ਹਮਲੇ ਦੀ ਗੱਲ ਕੀਤੀ ਜਾ ਰਹੀ ਹੈ | ਦੱਸ ਦੇਈਏ ਕਿ ਹੁਣ ਤੱਕ 5 ਈਮੇਲਾਂ ਰਹੀ ਧਮਕੀਆਂ ਮਿਲ ਰਹੀਆਂ ਹਨ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕੀਤੀ ਹੈ।

ਧਮਕੀ ਭਰੀਆਂ ਈਮੇਲਾਂ

ਜਿਸ ਵਿੱਚ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਦਿਨਾਂ ਤੋਂ ਲਗਾਤਾਰ ਧਮਕੀ ਭਰੀਆਂ ਈਮੇਲਾਂ ਸ਼੍ਰੋਮਣੀ ਕਮੇਟੀ ਨੂੰ ਮਿਲ ਰਹੀਆਂ ਹਨ। ਇਹਨਾਂ ਈਮੇਲਾਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਆਰਡੀਐਕਸ ਹਮਲੇ ਦੀ ਗੱਲ ਕੀਤੀ ਜਾ ਰਹੀ ਹੈ | 14 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਨੂੰ ਪਹਿਲੀ ਮੇਲ ਪੁੱਜਦੀ ਹੈ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਤੁਰੰਤ ਪੁਲਿਸ ਦੇ ਨਾਲ ਰਾਬਤਾ ਕਾਇਮ ਕਰਦਿਆਂ ਈਮੇਲ ਕਰਨ ਵਾਲੇ ‘ਤੇ ਕਾਰਵਾਈ ਦੀ ਮੰਗ ਕੀਤੀ ।

Shri Harmandir Sahib
Shri Harmandir Sahib
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਜਿਸ ਤੋਂ ਬਾਅਦ 15 ਜੁਲਾਈ ਨੂੰ ਇੱਕ ਵਾਰ ਫਿਰ ਮੇਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਜਾਂਦੀ ਹੈ। ਇਹ ਮੇਲ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਵੀ ਸੀਸੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਦ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ (MP Gurjit Singh Aujla) ਨੂੰ ਈਮੇਲ ਪਹੁੰਚੀ ਸੀ ਤਾਂ ਉਹ ਦੱਸਣ ਕਿ ਇਸ ਮੇਲ ਦੇ ਸੰਬੰਧ ਵਿੱਚ ਉਨ੍ਹਾਂ ਨੇ ਸਰਕਾਰ ਪਾਸ ਅਗਲੀ ਕਾਰਵਾਈ ਲਈ ਕਿਹੜੇ ਉਪਰਾਲੇ ਕੀਤੇ ਹਨ |

ਆਰਡੀਐਕਸ ਹਮਲੇ

ਉਨ੍ਹਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ ਮੇਲ ਕਰਨ ਵਾਲੇ ਨੇ ਲਗਾਤਾਰ ਹੁਣ ਤੱਕ ਪੰਜ ਈਮੇਲਾ ਸ਼੍ਰੋਮਣੀ ਕਮੇਟੀ ਨੂੰ ਭੇਜੀਆਂ ਹਨ ਜਿਸ ਵਿੱਚ ਉਸ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਸ ਮੇਲ ਵਿੱਚ ਸੀਸੀ ਰੱਖਿਆ ਹੈ। ਜਿਸ ਤਰ੍ਹਾਂ ਐਮਪੀ ਗੁਰਜੀਤ ਸਿੰਘ ਔਜਲਾ (MP Gurjit Singh Aujla) ਨੇ ਕੋਈ ਕਾਰਵਾਈ ਨਹੀਂ ਕੀਤੀ ਉਸੇ ਤਰ੍ਹਾਂ ਹੀ ਮੁੱਖ ਮੰਤਰੀ ਪੰਜਾਬ ਵੀ ਇਸ ਮਾਮਲੇ ਵਿੱਚ ਸ਼ਾਂਤ ਨਜ਼ਰ ਆ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਲਗਾਤਾਰ ਸੰਗਤਾਂ ਵਿੱਚ ਈਮੇਲਾਂ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਆਰਡੀਐਕਸ ਹਮਲੇ ਦੀ ਗੱਲ ਕਰਦਿਆਂ ਦਹਿਸ਼ਤ ਫੈਲਾਈ ਜਾ ਰਹੀ ਹੈ।

Leave a Comment