Punjab Rain Alert: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਆਫਤ ਬਣ ਵਰ੍ਹੇਗਾ ਮੀਂਹ, ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ

ਪੰਜਾਬੀ ਬਾਣੀ, 19 ਜੁਲਾਈ 2025। Punjab Rain Alert: ਪੰਜਾਬ (Punjab) ਵਿੱਚ ਜਿਵੇਂ ਤੁਹਾਨੂੰ ਪਤਾ ਹੈ ਕਿ ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਉੱਥੇ ਹੀ ਪੰਜਾਬ ਵਿੱਚ ਅਗਲੇ 3 ਦਿਨ ਭਾਰੀ ਮੀਹ ਦੀ ਚਿਤਾਵਨੀ ਦਿੱਤੀ ਗਈ ਹੈ। ਦੱਸ ਦੇਈਏ ਕਿ ਅੱਜ ਇੱਕ ਦਮ ਮੌਸਮ ਬਦੇਲਗਾ ਤੇ ਅਗਲੇ ਦਿਨ ਤਾਪਮਾਨ ਵਿਚ ਭਾਰੀ ਗਿਰਾਵਟ ਆ ਸਕਦੀ ਹੈ।ਇਸ ਦੇ ਨਾਲ ਹੀ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਅਲਰਟ ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਵੀ ਆਖਿਆ ਗਿਆ ਹੈ।

ਰੈੱਡ ਅਲਰਟ ਤੇ ਯੈਲੋ ਅਲਰਟ ਜਾਰੀ

ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਰੈੱਡ ਅਲਰਟ (Red Alert) ਐਲਾਨਿਆ ਗਿਆ ਹੈ, ਜਿਨ੍ਹਾਂ ਵਿਚ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ ਸ਼ਾਮਲ ਹਨ। ਇਸ ਤੋਂ ਇਲਾਵਾ 21 ਜੁਲਾਈ ਨੂੰ ਰੂਪਨਗਰ, ਮੋਹਾਲੀ, ਨਵਾਂਸ਼ਹਿਰ, ਲੁਧਿਆਣਾ, ਪਟਿਆਲਾ, ਮਾਨਸਾ, ਫਤਿਹਗੜ੍ਹ ਸਾਹਿਬ, ਮੋਗਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਸਾਰੇ ਜ਼ਿਲ੍ਹਿਆਂ ਨੂੰ ਯੈਲੋ ਅਲਰਟ (Yellow Alert) ਦੇ ਦਾਇਰੇ ਵਿੱਚ ਰੱਖਿਆ ਗਿਆ ਹੈ।

Weather Update
Weather Update

 

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਮੌਸਮ ਵਿਭਾਗ ਦੇ ਅਨੁਸਾਰ 21 ਜੁਲਾਈ ਤੋਂ ਮੌਸਮ ਫਿਰ ਬਦਲੇਗਾ। ਇਸ ਦਿਨ ਫਿਰ ਤੋਂ ਗਰਜ-ਤੂਫ਼ਾਨ ਦੇ ਨਾਲ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 21 ਤੋਂ 23 ਜੁਲਾਈ ਤੱਕ ਲਗਾਤਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਹੈ।

ਕਈ ਥਾਵਾਂ ‘ਤੇ ਟ੍ਰੈਫਿਕ ਜਾਮ

ਉਧਰ, ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਮਾਨਸੂਨ ਪੂਰੇ ਜ਼ੋਰਾਂ ਉਤੇ ਹੈ। ਕੱਲ੍ਹ ਤੋਂ ਦਿੱਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ। ਸੜਕਾਂ ‘ਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਕਈ ਮੁਸ਼ਕਲ ਦਾ ਸਾਹਮਣਾ ਵੀ ਕਰਨਾ ਪਿਆ। ਕਈ ਥਾਵਾਂ ‘ਤੇ ਟ੍ਰੈਫਿਕ ਜਾਮ ਸੀ।

ਅਗਲੇ ਦੋ ਦਿਨ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ, ਜਿਸ ਨਾਲ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਹਫ਼ਤੇ ਭਰ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ, ਪਰ ਲਗਾਤਾਰ ਬਦਲਦੇ ਮੌਸਮ ਦੇ ਮੱਦੇਨਜ਼ਰ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

Leave a Comment