ਪੰਜਾਬੀ ਬਾਣੀ, 16 ਜੁਲਾਈ 2025। Punjab News: ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ(Bhagwant Mann)ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੱਢੀ ਗਈ ਮੁਹਿੰਮ ਨੂੰ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਹੇਠ ਹੌਂਸਲਾ ਮਿਲ ਰਿਹਾ ਹੈ। ਇਸ ਦੇ ਚਲਦੇ ਹੀ ਉਹਨਾਂ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਕੱਸੀ ਜਾ ਰਹੀ ਨਕੇਲ ਕਾਰਨ ਹੀ, ਥਾਣਾ ਸਿਟੀ ਪੁਲਿਸ ਨੇ ਸਰੋਜ ਮੈਡੀਕਲ ਸਟੋਰ ਸ਼ਿਵਪੁਰੀ ਫਗਵਾੜਾ ਦੇ ਮਾਲਕ ਸੋਨੂ ਸਰੋਜ ਨੂੰ ਨਸ਼ੀਲੀਆਂ ਗੋਲੀਆਂ ਵੇਚਣ ਕਾਰਨ ਗ੍ਰਿਫਤਾਰ ਕੀਤਾ ਹੈ।

ਇੱਕ ਲੱਖ 3 ਹਜ਼ਾਰ ਦੀ ਡਰੱਗ ਮਨੀ ਬਰਾਮਦ
ਦੱਸ ਦੇਈਏ ਕਿ ਉਸ ਦੇ ਘਰ ‘ਚੋਂ ਪੁਲਿਸ ਨੇ 1335 ਨਸ਼ੀਲੀਆਂ ਗੋਲੀਆਂ ਅਤੇ ਇੱਕ ਲੱਖ 3 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਪੁਲਿਸ ਮੁਤਾਬਕ ਸੋਨੂ ਸਰੋਜ ਮੈਡੀਕਲ ਸਟੋਰ ਦੀ ਆੜ ਵਿੱਚ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲ ਵੇਚਦਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੋਨੂ ਸਰੋਜ ਆਪਣੇ ਘਰ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਰੱਖਦਾ ਹੈ ਪੁਲਿਸ ਨੇ ਰੇਡ ਦੌਰਾਨ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਅਤੇ ਡਰੱਗ ਮਨੀ ਬਰਾਮਦ ਕਰਕੇ ਸੋਨੂ ਸਰੋਜ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਨੂ ਸਰੋਜ ਨੇ ਡਰੱਗ ਮਨੀ ਨਾਲ ਗਰੇਟਰ ਕੈਲਾਸ਼ ਕਾਲੋਨੀ ਵਿੱਚ ਵੀ ਸੰਪਤੀ ਬਣਾਈ ਹੈ, ਜਦੋਂ ਇਸ ਸਬੰਧੀ ਐਸਪੀ ਰੁਪਿੰਦਰ ਕੌਰ ਭੱਟੀ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਫਗਵਾੜਾ ਸ਼ਹਿਰ ਅੰਦਰ ਕਿਸੇ ਵੀ ਤਰ੍ਹਾਂ ਦਾ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਜੋ ਵੀ ਉਹਨਾਂ ਨੇ ਨਸ਼ੇ ਦਾ ਕਾਰੋਬਾਰ ਕਰਕੇ ਲੋਕਾਂ ਦੇ ਜਵਾਨ ਪੁੱਤ ਨਸ਼ੇ ‘ਤੇ ਲਗਾ ਕੇ ਸੰਪਤੀਆਂ ਬਣਾਈਆਂ ਗਈਆਂ ਹਨ ਉਹਨਾਂ ਸਾਰੀਆਂ ਨੂੰ ਸੀਲ ਕੀਤਾ ਜਾਵੇਗਾ ਤਾਂ ਜੋ ਅੱਗੇ ਤੋਂ ਕੋਈ ਵੀ ਨਸ਼ੇ ਦਾ ਕਾਰੋਬਾਰ ਕਰਨ ਬਾਰੇ ਸੋਚ ਵੀ ਨਾ ਸਕੇ।