Punjab News: ਅੰਮ੍ਰਿਤਸਰ ’ਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ

ਪੰਜਾਬੀ ਬਾਣੀ, 24 ਜੁਲਾਈ 2025। Punjab News:  ਸਾਡੇ ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ। ਆਏ ਦਿਨ ਗੋਲੀਬਾਰੀ ,ਚੋਰੀ, ਕਤਲ ਦੀਆਂ ਖਬਰਾਂ ਸਾਹਮਣੇ ਆਉਂਦੀਆ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਅੱਜ ਸਵੇਰੇ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਹੋਈ ਹੈ।

ਫਿਰੌਤੀ ਮੰਗਣ ਦਾ ਮਾਮਲਾ

ਦੱਸ ਦੇਈਏ ਕਿ ਗੈਂਗਸਟਰ ਅਤੇ ਪੁਲਿਸ ਵਿਚਕਾਰ ਹੋਈ ਗੋਲੀਬਾਰੀ ਵਿੱਚ ਗੈਂਗਸਟਰ ਦੀ ਲੱਤ ’ਚ ਗੋਲੀ ਵੱਜ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਆਰੋਪੀ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ।

Firing
Firing

 

ਆਰੋਪੀ ਦੀ ਪਹਿਚਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ,ਜੋ ਲੁੱਟ ਖੋਹ ਅਤੇ ਫਿਰੌਤੀ ਮੰਗਣ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ। ਇਸ ਸੰਬੰਧੀ ਜਲਦੀ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਹੋਰ ਖੁਲਾਸਾ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੁਕਾਬਲਾ ਸਵੇਰੇ 4.30 ਵਜੇ ਕੰਪਨੀ ਗਾਰਡਨ ਨੇੜੇ ਪੁਰਾਣੇ ਬੱਚਾ ਵਾਰਡ ਦੇ ਸਾਹਮਣੇ ਹੋਇਆ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਜਿੱਥੇ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਅਤੇ ਪੁਲਿਸ ਪਾਰਟੀ ਦਾ ਆਹਮਣਾ ਸਾਹਮਣਾ ਹੋ ਗਿਆ ਅਤੇ ਪੁਲਿਸ ਵਲੋਂ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਗੈਂਗਸਟਰਾਂ ’ਚੋਂ ਇਕ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ, ਜਿਸ ਦੇ ਜਵਾਬ ’ਚ ਪੁਲਿਸ ਵਲੋਂ ਚਲਾਈ ਗੋਲੀ ਨਾਲ ਗੈਂਗਸਟਰ ਜ਼ਖਮੀ ਹੋ ਗਿਆ। ਪੁਲਿਸ ਨੇ ਹੁਣ ਕ੍ਰਿਸਟਲ ਚੌਕ ਤੋਂ ਬੱਚਾ ਵਾਰਡ ਵੱਲ ਆਉਣ ਵਾਲੇ ਰਸਤੇ ਨੂੰ ਬੰਦ ਕਰ ਦਿੱਤਾ ਹੈ।

ਪੁਲਿਸ ਅਤੇ ਬਦਮਾਸ਼ ਵਿਚਾਲੇ ਮੁੱਠਭੇੜ

ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਗੁਰਦਾਸਪੁਰ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁੱਠਭੇੜ ਹੋਈ ਸੀ ਅਤੇ ਪੁਲਿਸ ਦੀ ਜਵਾਬੀ ਕਾਰਵਾਈ ‘ਚ ਬਦਮਾਸ਼ ਜ਼ਖਮੀ ਹੋਇਆ ਸੀ। ਗੁਰਦਾਸਪੁਰ ਵਿੱਚ ਬੀਤੇ ਦਿਨੀਂ ਪੰਜਾਬ ਵਾਚ ਕੰਪਨੀ ਦੀ ਦੁਕਾਨ ‘ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ।

punjab-police-india
Punjab-Police

 

ਇਸ ਸਬੰਧ ਵਿੱਚ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਮੰਗਲਵਾਰ ਨੂੰ ਪੁਲਿਸ ਅਤੇ ਉਪਰੋਕਤ ਅਪਰਾਧ ਕਰਨ ਵਾਲੇ ਬਦਮਾਸ਼ ਵਿਚਕਾਰ ਮੁੱਠਭੇੜ ਹੋਈ ਹੈ। ਇਹ ਘਟਨਾ ਗੁਰਦਾਸਪੁਰ ਦੇ ਬਾਬਰੀ ਬਾਈਪਾਸ ਅਤੇ ਨਵੀਪੁਰ ਦੇ ਵਿਚਕਾਰ ਗੰਦੇ ਨਾਲੇ ਦੇ ਰਸਤੇ ‘ਤੇ ਵਾਪਰੀ।

 

Leave a Comment