ਪੰਜਾਬੀ ਬਾਣੀ, ਅੰਮ੍ਰਿਤਸਰ, 5 ਜੁਲਾਈ 2025। Punjab News: ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੋ ਰਿਹਾ ਹੈ। ਜਿੱਥੇ ਕਿ ਦਿਨ ਪ੍ਰਤੀਦਿਨ ਹੀ ਕਤਲ, ਚੋਰੀ ਠੱਗੀ, ਗੋਲੀਮਾਰੀ, ਦੀਆਂ ਖ਼ਬਰਾਂ ਆਉਂਦੀਆਂ ਹਨ ਉੱਥੇ ਹੀ ਇੱਕ ਅਜਿਹਾ ਮਾਮਲਾ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆਇਆ ਹੈ ਕਿ ਥਾਣਾ ਮਹਿਤਾ ਦੇ ਪਿੰਡ ਚੰਨਣਕੇ ਵਿੱਚ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਦੀ ਪਹਿਚਾਣ ਜੁਗਰਾਜ ਸਿੰਘ ਉਮਰ 28 ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO
ਜਿੱਥੇ ਕਿ ਥਾਣੇ ਮਹਿਤਾ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਪੂਰੀ ਘਟਨਾ ਕੈਦ ਹੋ ਗਈ ਹੈ, ਜੋ ਕਿ ਇਹ ਹੀ ਦਰਸਾ ਰਹੀ ਹੈ ਕਿ ਤਿੰਨ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਜੁਗਰਾਜ ਸਿੰਘ ਤੇ ਸ਼ਰੇਆਮ ਗੋਲੀਆਂ ਚਲਾ ਰਹੇ ਹਨ ਹਮਲੇ ਦੇ ਤਰੁੰਤ ਬਾਅਦ ਹੀ ਤਿੰਨੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਜੁਗਰਾਜ ਸਿੰਘ ਨੂੰ ਬੇਹੱਦ ਨਾਜ਼ੁਕ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।

ਜਾਂਚ ਪੜਤਾਲ ਸ਼ੁਰੂ
ਜਿੱਥੇ ਕਿ ਮੌਕੇ ਤੇ ਪੁਹੰਚ ਕੇ ਪੁਲਿਸ ਅਧਿਕਾਰੀਆਂ ਦੇ ਵਲੋਂ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ। ਉਸ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਹੱਤਿਆ ਦੇ ਕਾਰਨਾਂ ਬਾਰੇ ਕੋਈ ਪੁਸ਼ਟੀ ਨਹੀਂ ਹੋਈ, ਪਰ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜੁਗਰਾਜ ਸਿੰਘ ਦੇ ਪਰਿਵਾਰ ‘ਚ ਸਦਮੇ ਦਾ ਮਾਹੌਲ ਬਣਿਆ ਹੋਇਆ ਹੈ।