Punjab News: ਹਰਭਜਨ ਸਿੰਘ ਈਟੀਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਪੰਜਾਬੀ ਬਾਣੀ, ਚੰਡੀਗੜ੍ਹ,19 ਜੂਨ। Punjab News: ਪੰਜਾਬ ਦੇ ਲੋਕ ਨਿਰਮਾਣ (PWD) ਮੰਤਰੀ ਸ ਹਰਭਜਨ ਸਿੰਘ ਈ ਟੀ ਓ (Harbhajan Singh ETO) ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ 30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ ਨੂੰ ਮੁਕੰਮਲ ਕਰ ਲਿਆ ਜਾਵੇ ਜ਼ੋ ਕਿ ਸੜਕਾਂ ਦੀ ਅਪਗ੍ਰੇਡਸ਼ਨ ਅਤੇ ਨਵੀਂ ਉਸਾਰੀ ਨੂੰ ਹੋਰ ਤਰਕਸੰਗਤ ਬਣਾਉਣ ਵਿੱਚ ਸਹਾਇਕ ਸਿੱਧ ਹੋਵੇਗਾ।

ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕੀਤੀ

ਇਸ ਤੋਂ ਇਲਾਵਾ ਟ੍ਰੈਫਿਕ ਸੈਂਸਸ ਨਾਲ ਸਬੰਧਤ ਡਾਟਾ ਰਾਹੀਂ ਸੜਕਾਂ ਦੀ ਨਵੀਂ ਉਸਾਰੀ, ਚੌੜਾ ਕਰਨ ਅਤੇ ਹੋਰ ਲੋੜੀਂਦੇ ਸੁਧਾਰ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਸੜਕੀ ਆਵਾਜਾਈ ਨੂੰ ਹੋਰ ਸੁਰੱਖਿਅਤ ਬਣਾਇਆ ਜਾ ਸਕੇਗਾ ਜਿਸ ਨਾਲ ਦੁਰਘਟਨਾਵਾਂ ਵਿੱਚ ਹੁੰਦੇ ਵਡਮੁੱਲੇ ਜਾਨੀ ਨੁਕਸਾਨ ਤੋਂ ਵੀ ਬਚਾਅ ਹੋਵੇਗਾ।

Harbhajan Singh ETO Minister Punjab
Harbhajan Singh ETO Minister Punjab

ਅੱਜ ਇੱਥੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ (Harbhajan Singh ETO) ਨੇ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੂਬੇ ਦੀਆਂ ਸੜਕ ਅਤੇ ਪੁਲਾਂ ਨੂੰ ਬਿਹਤਰੀਨ ਬਨਾਉਣ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਇਕ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO

ਮੀਟਿੰਗ ਦੀਆਂ ਵੱਖ ਵੱਖ ਸਕੀਮਾਂ ਅਧੀਨ ਅਤੇ ਵਿਸ਼ੇਸ ਤੌਰ ਤੇ ਲਿੰਕ ਸੜਕਾਂ ਬਾਬਤ ਤਜਵੀਜ਼ ਕੀਤੇ ਅਤੇ ਚਲਦੇ ਕੰਮਾਂ ਦਾ ਜਾਇਜਾ ਲਿਆ। ਇਸ ਮੌਕੇ ਲੋਕ ਨਿਰਮਾਣ ਵਿਭਾਗ ਪ੍ਰਬੰਧਕੀ ਸਕੱਤਰ ਸ੍ਰੀ ਰਵੀ ਭਗਤ ਅਤੇ ਪੰਜ਼ਾਬ ਮੰਡੀਕਰਨ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਦੇ ਨਾਲ-ਨਾਲ ਵਿਸ਼ੇਸ਼ ਸਕੱਤਰ ਸ਼੍ਰੀਮਤੀ ਹਰਗੁਨਜੀਤ ਕੌਰ ਅਤੇ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ।

ਪੇਂਡੂ ਸੜਕਾਂ ਦੀ ਮਜ਼ਬੂਤੀਕਰਨ

ਮੁੱਖ ਇੰਜੀਨੀਅਰ ਲ਼ੋਕ ਨਿਰਮਾਣ ਵੱਲੋਂ ਦੱਸਿਆ ਗਿਆ ਕਿ ਪੀ.ਐਮ.ਜੀ.ਐਸ.ਵਾਈ. ਸਕੀਮ ਅਧੀਨ ਐਫ਼.ਡੀ.ਆਰ ਯਾਨੀ ਫੁੱਲ ਡੇਪਥ ਰੇਕਲੇਮੇਸ਼ਨ ਰਾਹੀਂ 581 ਕਿ ਮੀ ਲਿੰਕ ਸੜਕਾਂ ਦੀ ਉਸਾਰੀ ਦੇ ਟੈਂਡਰ ਮੰਗੇ ਜਾ ਰਹੇ ਹਨ। ਨਾਬਾਰਡ ਸਕੀਮ ਅਧੀਨ 281 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਦੀਆਂ ਮੌਜੂਦਾ ਪੇਂਡੂ ਸੜਕਾਂ ਦੀ ਮਜ਼ਬੂਤੀਕਰਨ ਅਤੇ ਨਵੀਂ ਉਸਾਰੀ ਦੇ ਕੰਮ ਵੀ ਹੱਥ ਵਿੱਚ ਲਏ ਜਾ ਰਹੇ ਹਨ।

Bhagwant Singh Mann CM Punjab
Bhagwant Singh Mann CM Punjab

ਇਸ ਮੌਕੇ ਸ. ਹਰਭਜਨ ਸਿੰਘ ਈ. ਟੀ. ਓ. ਨੇ ਪੀ.ਆਰ.ਬੀ.ਡੀ.ਬੀ. ਅਧੀਨ ਚਲਦੇ ਹੋਰ ਕੰਮਕਾਜ ਦਾ ਵਿਸਤਾਰਪੂਰਵਕ ਜਾਇਜਾ ਵੀ ਲਿਆ ਅਤੇ ਕੰਮਾਂ ਵਿੱਚ ਆਉਂਦੀਆਂ ਔਕੜਾਂ/ਦਿੱਕਤਾਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੇ ਕੰਮ ਇਮਾਨਦਾਰੀ ਅਤੇ ਚੰਗੀ ਮਿਆਰ ਨਾਲ ਕਰਵਾਉਣ ਦੀ ਹਦਾਇਤ ਕੀਤੀ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਵਿਸ਼ਵ ਪੱਧਰ ਬਨਾਉਣ ਲਈ ਯਤਨਸ਼ੀਲ ਹੈ ਤਾਂ ਜ਼ੋ ਸੂਬੇ ਦੀ ਵਿਕਾਸ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ।

Leave a Comment