Punjab News: ‘ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ; 3 ਕਿਲੋ ਹੈਰੋਇਨ, 60,000 ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬੀ ਬਾਣੀ, ਚੰਡੀਗੜ੍ਹ, 24 ਜੂਨ। Punjab News: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਅਤੇ 60,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 115 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 19, 007 ਹੋ ਗਈ ਹੈ।

ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Sing Mann) ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

Bhagwant Singh Mann CM Punjab
Bhagwant Singh Mann CM Punjab

ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 94 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 482 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 97 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 510 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਇਲਾਜ ਲੈਣ ਲਈ ਰਾਜ਼ੀ ਕੀਤਾ

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 89 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Leave a Comment