ਪੰਜਾਬੀ ਬਾਣੀ, 15 ਜੁਲਾਈ 2025: Nimisha Priya Case News Update: ਨਿਮਿਸ਼ਾ ਪ੍ਰਿਆ (Nimisha Priya) ਦੀ ਫਾਂਸੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। 16 ਜੁਲਾਈ ਨੂੰ ਯਮਨ (Yemen) ਵਿੱਚ ਨਿਮਿਸ਼ਾ ਪ੍ਰਿਆ ਦੀ ਫਾਂਸੀ ਦੀ ਸਜ਼ਾ ਨੂੰ ਟਾਲ ਦਿੱਤਾ ਗਿਆ ਹੈ।
ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ
ਪ੍ਰਾਪਤ ਜਾਣਕਾਰੀ ਅਨੁਸਾਰ, ਯਮਨ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਕੇਰਲ ਦੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਉਸ ਨੂੰ 16 ਜੁਲਾਈ ਨੂੰ ਮੌਤ ਦੀ ਸਜ਼ਾ ਦਿੱਤੀ ਜਾਣੀ ਸੀ। ਨਿਊਜ਼ ਏਜੰਸੀ ਏਐਨਆਈ ਨੇ ਮੰਗਲਵਾਰ ਨੂੰ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਮੀਡੀਆ ਰਿਪੋਰਟਾਂ ਅਨੁਸਾਰ,ਕਾਰਕੁੰਨ ਗਰੁੱਪ ਸਮੂਹਾਂ ਅਤੇ ਪ੍ਰਭਾਵਸ਼ਾਲੀ ਧਾਰਮਿਕ ਆਗੂਆਂ ਨੇ ਇਸ ਮਾਮਲੇ ਵਿੱਚ ਦਖਲ ਦਿੱਤਾ, ਜਿਸ ਤੋਂ ਬਾਅਦ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਨੂੰ ਟਾਲ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਨਿਮਿਸ਼ਾ ਨੂੰ ਮੌਤ ਦੀ ਸਜ਼ਾ ਤੋਂ ਬਚਾਉਣ ਲਈ ਕੂਟਨੀਤਕ ਪੱਧਰ ‘ਤੇ ਵੀ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ।
ਨਿਮਿਸ਼ਾ 2017 ਤੋਂ ਜੇਲ੍ਹ ਵਿੱਚ ਬੰਦ
ਖ਼ਬਰ ਇਹ ਹੈ ਕਿ ਪੀੜਤ ਪਰਿਵਾਰ ਅਜੇ ਤੱਕ ਮਾਫ਼ੀ ਜਾਂ ਬਲੱਡ ਮਨੀ ਸਵੀਕਾਰ ਕਰਨ ਲਈ ਸਹਿਮਤ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਨਰਸ ਨਿਮਿਸ਼ਾ 2017 ਤੋਂ ਜੇਲ੍ਹ ਵਿੱਚ ਹੈ, ਉਸ ‘ਤੇ ਯਮਨੀ ਨਾਗਰਿਕ ਤਲਾਲ ਅਬਦੋ ਮਹਿਦੀ ਨੂੰ ਨਸ਼ੀਲੇ ਪਦਾਰਥਾਂ ਦੀ ਓਵਰਡੋਜ਼ ਦੇ ਕੇ ਮਾਰਨ ਦਾ ਦੋਸ਼ ਹੈ।